ਫਗਵਾੜਾ, 14 ਜਨਵਰੀ :- ਆਮ ਆਦਮੀ ਪਾਰਟੀ ਦੇ ਲੋਕਲ ਨੇਤਾਵਾਂ ਵੱਲੋਂ ਕੀਤਾ ਗਿਆ ਵਿਰੋਧ ਅਸਤੀਫੇ ਤੱਕ ਦੀ ਦਿੱਤੀ ਗਈ ਧਮਕੀ ਜੋਗਿੰਦਰ ਸਿੰਘ ਮਾਨ ਦੇ ਕਾਂਗਰਸ ਵਿੱਚੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦਾ ਅੱਜ ਸ਼ਾਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਗਰਮ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਫਗਵਾੜਾ ਤੋਂ ਉਮੀਦਵਾਰ ਜੋਗਿੰਦਰ ਸਿੰਘ ਮਾਨ ਹੋਣਗੇ ਪਰ ਭਰੋਸੇਯੋਗ ਸੂਤਰਾਂ ਤੋਂ ਇਹ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਫਗਵਾੜਾ ਹਲਕੇ ਦੇ ਲੋਕਲ ਨੇਤਾਵਾਂ ਵੱਲੋਂ ਆਪਣੇ ਸੀਨੀਅਰ ਅਹੁਦੇਦਾਰਾਂ ਕੋਲ ਵਿਰੋਧ ਦਰਜ ਕਰਾਇਆ ਗਿਆ ਅਤੇ ਇੱਥੋਂ ਤਕ ਵੀ ਕਿਹਾ ਗਿਆ ਕਿ ਅਗਰ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਉਹ ਪਾਰਟੀ ਤੋਂ ਅਸਤੀਫ਼ਾ ਦੇ ਦੇਣਗੇ ਹੁਣ ਸੀਨੀਅਰ ਲੀਡਰਸ਼ਿਪ ਜੋਗਿੰਦਰ ਸਿੰਘ ਮਾਨ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੇ ਹੋਣ ਵਾਲੇ ਕਿਸੇ ਵੀ ਨੁਕਸਾਨ ਨੂੰ ਕੰਟਰੋਲ ਕਰਨ ਵਿੱਚ ਲੱਗੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਆਪ ਦੇ ਲੋਕਲ ਵਰਕਰਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਹੀ ਅਗਲਾ ਕਦਮ ਉਠਾਏ ਜਾਣ ਦੀਆਂ ਚਰਚਾਵਾਂ ਹਨ ਹੁਣ ਅੱਗੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕੀ ਫ਼ੈਸਲਾ ਦਿੰਦੀ ਹੈ ਇਹ ਤਾਂ ਕੱਲ੍ਹ ਹੀ ਪਤਾ ਲੱਗੇਗਾ ਲੇਕਿਨ ਫਿਲਹਾਲ ਸਰਦਾਰ ਜੋਗਿੰਦਰ ਸਿੰਘ ਮਾਨ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ