ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ‘ਆਪ’ ‘ਚ ਸ਼ਾਮਿਲ |

ਫਗਵਾੜਾ, 15 ਜਨਵਰੀ – ਸਾਬਕਾ ਕੈਬਨਿਟ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ।ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕੀਤਾ। ਪਾਰਟੀ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਨੇ ਇਸ ਦੀ ਪੁਸ਼ਟੀ ਕਰਦਿਆ ਕਿਹਾ ਕਿ ਜੋਗਿੰਦਰ ਸਿੰਘ ਮਾਨ ਦੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਹੋਰ ਮਜਬੂਤ ਹੋਈ ਹੈ।ਜੋਗਿੰਦਰ ਸਿੰਘ ਮਾਨ ਦੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਨਾਲ ਦੁਆਬਾ ‘ਚ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।ਦੱਸ ਦਈਏ ਕਿ ਜੋਗਿੰਦਰ ਸਿੰਘ ਮਾਨ ਨੇ ਕੱਲ੍ਹ ਹੀ ਕਾਂਗਰਸ ਅਤੇ ਪੰਜਾਬ ਐਗਰੋ ਦੀ ਚੇਅਰਮੈਨੀ ਤੋਂ ਅਸਤੀਫਾ ਦਿੱਤਾ ਸੀ।

Leave a Reply

Your email address will not be published. Required fields are marked *