ਅੰਮ੍ਰਿਤਸਰ, 15 ਜਨਵਰੀ – ਡਰੱਗਜ਼ ਮਾਮਲੇ ‘ਚ ਅਗਾਊਂ ਜਮਾਨਤ ਮਿਲਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਗੋਲਡਨ ਗੇਟ ਵਿਖੇ ਅਕਾਲੀ ਵਰਕਰਾਂ ਨੇ ਬਿਕਰਮ ਮਜੀਠੀਆ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀਆਂ ਸਾਜ਼ਿਸ਼ਾਂ ਦੇ ਬਾਵਜੂਦ ਅਕਾਲ ਪੁਰਖ ਦੀ ਕਿਰਪਾ ਸਦਕਾ ਅਦਾਲਤ ਦੇ ਫੈਸਲੇ ਨਾਲ ਸੱਚਾਈ ਦੀ ਜਿੱਤ ਹੋਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਜਿੱਥੋਂ ਵੀ ਕਹੇਗੀ, ਉਹ ਚੋਣ ਲੜਨਗੇ। ਪਾਰਟੀ ਦਾ ਜੋ ਹੁਕਮ ਹੋਵੇਗਾ, ਉਸ ਨੂੰ ਉਹ ਮੰਨਣਗੇ।