ਚੰਡੀਗੜ੍ਹ, 15 ਜਨਵਰੀ – 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰ ਨੇ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਹੈ। ਸਿੱਧੂ ਮੂਸੇਵਾਲਾ ਕੁੱਝ ਦਿਨ ਪਹਿਲਾਂ ਹੀ ਕਾਂਗਰਸ ‘ਚ ਸ਼ਾਮਿਲ ਹੋਏ ਸਨ ਤੇ ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਉਹ ਆਜ਼ਾਦ ਉਮੀਦਵਾਰ ਵਜ਼ੋ ਮਾਨਸਾ ਤੋਂ ਚੋਣ ਲੜਨਗੇ।ਸਿੱਧੂ ਮੂਸੇਵਾਲਾ ਤੋਂ ਇਲਾਵਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਕਾਂਗਰਸੀ ਨੇਤਾ ਚੁਸ਼ਪਿੰਦਰ ਚਾਹਲ ਟਿਕਟ ਦੇ ਦਾਅਵੇਦਾਰ ਸਨ।ਨਾਜਰ ਸਿੰਘ ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲਾ ਨੂੰ ਟਿਕਟ ਨਾ ਦੇਣ ਲਈ ਕਿਹਾ ਸੀ। ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਨੇ ਵੀ ਸਿੱਧੂ ਮੂਸੇਵਾਲਾ ਦੇ ਖਿਲਾਫ ਅਤੇ ਚੁਸ਼ਪਿੰਦਰ ਚਾਹਲ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ।