ਨਵੀਂ ਦਿੱਲੀ, 16 ਜਨਵਰੀ – ਭਾਰਤ ‘ਚ ਕੋਵਿਡ ਟੀਕਾਕਰਨ ਮੁਹਿੰਮ ਦਾ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਹੋਈ ਸੀ ਤੇ ਇੱਕ ਸਾਲ ਦੀ ਮਿਆਦ ਦੇ ਅੰਕੜੇ ਕਾਫੀ ਤਸੱਲੀਬਖਸ਼ ਹਨ।ਭਾਰਤ ਵਿਚ ਹੁਣ ਤੱਕ ਕੋਵਿਡ ਦੀਆਂ 1,56,37,32,297 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ‘ਚ ਔਰਤਾਂ ਨੂੰ 76,11,64,993 ਖੁਰਾਕਾਂ ਦਿੱਤੀਆਂ ਗਈਆਂ ਹਨ ਜਦਕਿ 65 ਕਰੋੜ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।