ਟਿਕਟ ਨਾ ਮਿਲਣ ‘ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨ ਦਾ ਐਲਾਨ

ਬੱਸੀ ਪਠਾਣਾ, 16 ਜਨਵਰੀ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜ਼ੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਬੱਸੀ ਪਠਾਣਾ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ।ਉਹ ਕਾਂਗਰਸ ਵੱਲੋਂ ਟਿਕਟ ਮਿਲਣ ਦੀ ਆਸ ਲਗਾਈ ਬੈਠੇ ਸਨ ਜਿਸ ਲਈ ਉਨ੍ਹਾਂ ਨੇ ਸਿਵਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਗੁਰਪ੍ਰੀਤ ਸਿੰਘ ਜੀ.ਪੀ ਨੂੰ ਬੱਸੀ ਪਠਾਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਬਾਅਦ ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜ਼ੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *