ਯੂ.ਪੀ ਦੇ ਸਾਬਕਾ ਮੰਤਰੀ ਦਾਰਾ ਸਿੰਘ ਚੌਹਾਨ ਸਮਾਜਵਾਦੀ ਪਾਰਟੀ ‘ਚ ਸ਼ਾਮਿਲ

ਲਖਨਊ, 16 ਜਨਵਰੀ – ਉੱਤਰ ਪ੍ਰਦੇਸ਼ ਦੇ ਜੰਗਲਾਤ ਅਤੇ ਵਾਤਾਵਰਣ ਮੰਤਰੀ ਰਹਿ ਚੁੱਕੇ ਦਾਰਾ ਸਿੰਘ ਚੌਹਾਨ ਅੱਜ ਸਮਾਜਵਾਦੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨਾਲ ਭਾਜਪਾ ਦੇ ਸਹਿਯੋਗੀ ਅਪਣਾ ਦਲ ਦੇ ਵਿਧਾਇਕ ਡਾ. ਆਰ.ਕੇ ਵਰਮਾ ਵੀ ਆਪਣੇ ਸਮੱਰਥਕਾਂ ਸਮੇਤ ਸਮਾਜਵਾਦੀ ਪਾਰਟੀ ‘ਚ ਸ਼ਾਮਿਲ ਹੋ ਗਏ। ਦਾਰਾ ਸਿੰਘ ਚੌਹਾਨ ਨੇ ਕੁੱਝ ਦਿਨ ਪਹਿਲਾਂ ਹੀ ਭਾਜਪਾ ਅਤੇ ਮੰਤਰੀਪਦ ਤੋਂ ਅਸਤੀਫਾ ਦਿੱਤਾ ਸੀ।ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆ ਪਾਰਟੀ ਵਿਚ ਪੂਰਾ ਮਾਣ ਸਤਕਾਰ ਦੇਣ ਦੀ ਗੱਲ ਕਹੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਯੂ.ਪੀ ਵਿਚ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਦਿਆਂ ਹੀ 3 ਮਹੀਨਿਆ ‘ਚ ਜਾਤੀ ਜਨਗਣਨਾ ਕਰਵਾਈ ਜਾਵੇਗੀ।

Leave a Reply

Your email address will not be published. Required fields are marked *