ਨਵੀਂ ਦਿੱਲੀ, 17 ਜਨਵਰੀ – ਪੰਜਾਬ ਅੰਦਰ 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲਣ ਨੂੰ ਲੈ ਕੇ ਚੋਣ ਕਮਿਸ਼ਨ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਦੌਰਾਨ ਚੋਣਾਂ ਦੀ ਤਾਰੀਖ ਬਦਲਣ ਨੂੰ ਲੈ ਕੇ ਚਰਚਾ ਹੋ ਰਹੀ ਹੈ। ਦੱਸਣਯੋਗ ਹੈ ਕਿ ਭਾਜਪਾ, ਕਾਂਗਰਸ ਸਮੇਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਪਾਸੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲਣ ਦੀ ਮੰਗ ਕੀਤੀ ਹੈ।