ਜਲੰਧਰ, 17 ਜਨਵਰੀ – ਸ੍ਰੀ ਗੁਰੂ ਰਵਿਦਾਸ ਮਾਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਤਾਰੀਖ ਬਦਲਣ ਦੀ ਮੰਗ ਨੂੰ ਲੈ ਕੇ ਰਵਿਦਾਸ ਭਾਈਚਾਰੇ ਵੱਲੋਂ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ਜਾਮ ਕਰਨ ਦੀ ਦਿੱਤੀ ਗਈ ਕਾਲ ‘ਤੇ ਰਵਿਦਾਸ ਭਾਈਚਾਰੇ ਦੇ ਲੋਕ ਪੀ.ਏ.ਪੀ ਜਲੰਧਰ ਵਿਖੇ ਇਕੱਠੇ ਹੋਏ ਹਨ। ਓਧਰ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲਣ ਨੂੰ ਲੈ ਕੇ ਦਿੱਲੀ ਵਿਖੇ ਚੋਣ ਕਮਿਸ਼ਨ ਦੀ ਮੀਟਿੰਗ ਚੱਲ ਰਹੀ ਹੈ। ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜੇਕਰ ਪ੍ਰਕਾਸ਼ ਪੁਰਬ ਦੀ ਤਾਰੀਖ ਨਾ ਬਦਲੀ ਤਾਂ ਉਨ੍ਹਾਂ ਵੱਲੋਂ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ਜਾਮ ਜਾਵੇਗਾ।