ਪੰਜਾਬ ‘ਚ ਹੁਣ 14 ਨਹੀਂ, 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 17 ਜਨਵਰੀ – ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲ ਦਿੱਤੀ ਹੈ। ਚੋਣ ਕਮਿਸ਼ਨ ਅਨੁਸਾਰ ਹੁਣ ਪੰਜਾਬ ਵਿਚ 14 ਫਰਵਰੀ ਨਹੀਂ, 20 ਫਰਵਰੀ ਨੂੰ ਵੋਟਾਂ ਪੈਣਗੀਆਂ।ਇਸ ਨੂੰ ਲੈ ਕੇ ਨਾਮਜ਼ਦਗੀਆਂ 25 ਜਨਵਰੀ ਤੋਂ ਸ਼ੁਰੂ ਹੋਣਗੀਆਂ ਤੇ ਨਾਮਜ਼ਦਗੀਆਂ ਦੀ ਆਖਰੀ ਤਾਰੀਖ 1 ਫਰਵਰੀ ਹੋਵੇਗੀ ਜਦਕਿ 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਿਸ ਲਈਆਂ ਜਾ ਸਕਦੀਆਂ ਹਨ। ਚੋਣਾਂ ਦੇ ਨਤੀਜਿਆ ਦਾ ਐਲਾਨ 10 ਮਾਰਚ ਨੂੰ ਹੋਵੇਗਾ।

Leave a Reply

Your email address will not be published. Required fields are marked *