ਚੰਡੀਗੜ੍ਹ, 18 ਜਨਵਰੀ – ਪੰਜਾਬ ਅੰਦਰ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅੱਜ ਹੋਵੇਗਾ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਪ੍ਰੈੱਸ ਵਾਰਤਾ ਵਾਸਤੇ ਕੁੱਝ ਹੀ ਸਮੇਂ ‘ਚ ਚੰਡੀਗੜ੍ਹ ਪਹੁੰਚ ਰਹੇ ਹਨ।