ਲਖਨਊ, 19 ਜਨਵਰੀ – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ਵਿਚ ਵੱਡੀ ਸੇਧਮਾਰੀ ਕੀਤੀ ਹੈ। ਮੁਲਾਇਮ ਸਿੰਘ ਯਾਦਵ ਦੀ ਨੂੰਹ ਅਪਰਣਾ ਯਾਦਵ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਈ।ਅਪਰਣਾ ਯਾਦਵ ਮੁਲਾਇਮ ਸਿੰਘ ਯਾਦਵ ਦੇ ਛੋਟੇ ਬੇਟੇ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦੀ ਪਤਨੀ ਹੈ। ਭਾਜਪਾ ਯੂ.ਪੀ ਦੇ ਪ੍ਰਧਾਨ ਸਵਤੰਤਰ ਦੇਵ, ਉੱਪਮੁਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਮੀਡੀਆ ਪ੍ਰਭਾਰੀ ਅਨਿਲ ਬਲੂਨੀ ਨੇ ਅਪਰਣਾ ਯਾਦਵ ਦਾ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ ਹੈ।