ਨਵੀਂ ਦਿੱਲੀ, 19 ਜਨਵਰੀ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਰਿਸ਼ਤੇਦਾਰ ਡਾ. ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ਹਨ। ਈ.ਡੀ ਅਧਿਕਾਰੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਹੁਣ ਤੱਕ 10.7 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ।