ਚੰਡੀਗੜ੍ਹ, 19 ਜਨਵਰੀ – ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਜ਼ਿੰਦਗੀ ਬਦਲਣ ਲਈ ਚੋਣਾਂ ਲੜੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਦੋ ਫਸਲਾਂ ਦੀ ਖੇਤੀ ਕਰਨਾ ਕਿਸਾਨਾਂ ਦੀ ਮਜਬੂਰੀ ਬਣ ਚੁੱਕੀ ਹੈ। ਪੰਜਾਬ ਵਿਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਨ ‘ਤੇ ਕਣਕ, ਦਾਲ ਉੱਪਰ Legal MSP ਦਿੱਤੀ ਜਾਵੇਗੀ।