ਅੰਮ੍ਰਿਤਸਰ, 19 ਜਨਵਰੀ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਉੱਪਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਏ ਹਨ। ਇਸ ਨੂੰ ਲੈ ਕੇ ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮਾਈਨਿੰਗ ਮਾਫੀਆਂ ਚਰਨਜੀਤ ਚੰਨੀ ਹੈ। ਉਸ ਦੇ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਮਿਲੇ ਹਨ। ਜੇ ਚਰਨਜੀਤ ਚੰਨੀ ਦੇ ਘਰ ਛਾਪਾ ਵੱਜੇ ਤਾਂ ਇਸ ਤੋਂ ਵੀ ਵੱਡੀ ਰਾਸ਼ੀ ਮਿਲੇਗੀ।