ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਦੀ ਜਮਾਨਤ ‘ਤੇ ਫੈਸਲਾ ਸੁਰੱਖਿਅਤ

ਚੰਡੀਗੜ੍ਹ, 19 ਜਨਵਰੀ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਵੱਲੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖਿਆ ਹੈ।ਦੱਸ ਦਈਏ ਕਿ ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ ਨੇ 11 ਨਵੰਬਰ 2021 ਨੂੰ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਉਨ੍ਹਾਂ ਦੀ ਜਮਾਨਤ ਅਰਜ਼ੀ ਰੱਦ ਵੀ ਹੋ ਚੁੱਕੀ ਹੈ।ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *