ਲੰਡਨ, 20 ਜਨਵਰੀ – ਪੂਰੀ ਦੁਨੀਆ ਵਿਚ ਜਿੱਥੇ ਕੋਵਿਡ-19 ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ ਉੱਥੇ ਹੀ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇੰਗਲੈਂਡ ‘ਚ ਕੋਵਿਡ-19 ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਖਤਮ ਕਰਨ ਦਾ ਐਲਾਨ ਕੀਤਾ ਹੈ। ਹੁਣ ਮਾਸਕ ਪਾਉਣਾ ਵੀ ਲਾਜ਼ਮੀ ਨਹੀ ਹੈ।ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਨਹੀਂ ਦਿੱਤੀ ਜਾਵੇਗੀ, ਪਰ ਲੋਕਾਂ ਨੂੰ ਬੰਦ ਜਾਂ ਭੀੜ ਵਾਲੀਆਂ ਥਾਵਾਂ ‘ਤੇ ਆਪਣੇ ਚਿਹਰੇ ਨੂੰ ਢੱਕਣ ਦੀ ਸਲਾਹ ਦਿੱਤੀ ਜਾ ਰਹੀ ਹੈ।