ਨਵੀਂ ਦਿੱਲੀ, 20 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ਕਰਕੇ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ। ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਰੂਟੀਨ ਚੈੱਕਅਪ ਲਈ ਡੀ.ਐਮ.ਸੀ ਹਸਪਤਾਲ ਆਏ ਸਨ, ਜਿੱਥੇ ਕਿ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ।