ਚੰਡੀਗੜ੍ਹ, 20 ਜਨਵਰੀ – ਪੰਜਾਬ ਅੰਦਰ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਟਾਂ ਦੀ ਵੰਡ ਲਈ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਕਾਰ ਸਹਿਮਤੀ ਬਣ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ 40 ਸੀਟਾਂ ‘ਤੇ ਚੋਣ ਲੜੇਗੀ ਜਦਕਿ ਸੁਖਦੇਵ ਸਿੰਘ ਢੀਂਡਸਾ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ 12 ਤੋਂ 18 ਸੀਟਾਂ ‘ਤੇ ਚੋਣ ਲੜੇਗਾ।