ਚੰਡੀਗੜ੍ਹ, 22 ਜਨਵਰੀ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦਿੱਤੀ ਹੈ।ਜੋ ਪੁਲਿਸ ਅਧਿਕਾਰੀ ਹੁਣ ਤਾਇਨਾਤ ਕੀਤੇ ਗਏ ਹਨ ਉਹ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ।ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ‘ਤੇ ਲੈਂਦਿਆ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੇ ਲੜਕੇ ਦੇ ਵਿਆਹ ਉੱਪਰ ਹੋਏ ਖਰਚੇ ਦੀ ਜਾਂਚ ਈ.ਡੀ ਵੱਲੋਂ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਈ.ਡੀ ਵੱਲੋਂ ਕਰੋੜਾਂ ਰੁਪਏ ਦੀ ਬਰਾਮਦਗੀ ‘ਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਸ ਮਾਮਲੇ ‘ਚ ਚੁੱਪ ਕਿਉਂ ਹਨ।