ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ਉੱਪਰ ਭਾਜਪਾ ਦੀ ਪ੍ਰੈੱਸ ਵਾਰਤਾ

ਚੰਡੀਗੜ੍ਹ, 22 ਜਨਵਰੀ – ਸਾਬਕਾ ਡੀ.ਜੀ.ਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਾਕਾਰ ਮੁਹੰਮਦ ਮੁਸਤਫਾ ਵੱਲੋਂ ਮਲੇਰਕੋਟਲਾ ਵਿਖੇ ਆਪਣੀ ਪਤਨੀ ਲਈ ਚੋਣ ਪ੍ਰਚਾਰ ਕਰਦਿਆ ਦਿੱਤੇ ਵਿਵਾਦਿਤ ਬਿਆਨ ਉੱਪਰ ਸਿਆਸਤ ਗਰਮਾ ਗਈ ਹੈ। ਇਸ ਨੂੰ ਲੈ ਕੇ ਭਾਜਪਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਆਗੂ ਸ਼ਾਜੀਆ ਇਲਮੀ ਨੇ ਮੁਹੰਮਦ ਮੁਸਤਫਾ ਦੀ ਵੀਡੀਓ ਦਿਖਾਉਂਦੇ ਹੋਏ ਕਿਹਾ ਕਿ ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਾਲਹਾਕਰ ਹਨ। ਉਹ ਗੈਰ ਜ਼ਿੰਮੇਦਾਰਾਨਾ ਹੋਣ ਨਾਲ ਨਾਲ ਹਿੰਦੂ ਅਤੇ ਮੁਸਲਿਮ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦੇ ਨਾਲ ਨਾਲ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਵੀ ਮੁਹੰਮਦ ਮੁਸਤਫਾ ਵੱਲੋਂ ਦਿੱਤੇ ਬਿਆਨ ਦਾ ਜਵਾਬ ਦੇਣਾ ਹੋਵੇਗਾ।ਉਨ੍ਹਾਂ ਕਿਹਾ ਕਿ ਸਿਰਫ ਵੋਟਾਂ ਖਾਤਿਰ ਮੁਸਲਿਮ ਭਾਈਚਾਰੇ ਨੂੰ ਭੜਕਾਇਆ ਜਾ ਰਿਹਾ ਹੈ।ਪੰਜਾਬ ਭਾਜਪਾ ਇਸ ਮਸਲੇ ਉੱਪਰ ਸਖਤ ਕਦਮ ਉਠਾਵੇਗੀ ਦੇਵੇਗੀ।ਕਾਂਗਰਸ ਦੰਗੇ ਕਰਵਾਉਣਾ ਚਾਹੁੰਦੀ ਹੈ।

Leave a Reply

Your email address will not be published. Required fields are marked *