ਜਲਾਲਾਬਾਦ, 22 ਜਨਵਰੀ – ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਲਾਲਾਬਾਦ ਪਹੁੰਚੇ।ਇਸ ਮੌਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਬੱਲ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਸੁਮਨ ਧਵਨ ਸਮੇਤ ਵੱਖ ਵੱਖ ਪਿੰਡਾਂ ਦੇ ਪਤਵੰਤੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੁਮਨ ਧਵਨ ਸਮੇਤ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਸਵਾਗਤ ਕਰਦਿਆ ਪਾਰਟੀ ਵਿਚ ਬਣਦਾ ਮਾਣ ਸਤਕਾਰ ਦੇਣ ਦੀ ਗੱਲ ਕਹੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸਿਰਫ ਕਠਪੁਤਲੀ ਸੀ.ਐੱਮ ਐਲਾਨਿਆ ਹੈ, ਕਿਉਂਕਿ ਪੰਜਾਬ ਵਿਚ ਹਰ ਜਗ੍ਹਾ ‘ਤੇ ਸਿਰਫ ਕੇਜਰੀਵਾਲ ਦੇ ਪੋਸਟਰ ਲੱਗੇ ਹੋਏ ਹਨ।