ਚੰਡੀਗੜ੍ਹ, 22 ਜਨਵਰੀ – ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਪਾਸੋਂ ਇਲੈਕਟ੍ਰੀਕਲ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ ਅਤੇ ਫਰਜ਼ੀ ਸਰਵੇਖਣ ਉੱਪਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਹੈ ਕਿ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰੰਤੂ ਇਲੈਕਟ੍ਰੀਕਲ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ਅਤੇ ਜਾਅਲੀ ਸਰਵੇਖਣਾ ਰਾਹੀ ਚੋਣਾਂ ਦੇ ਨਤੀਜੇ ਦੱਸ ਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ।