ਚੰਡੀਗੜ੍ਹ, 24 ਜਨਵਰੀ – ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇੱਕ ਵਫਦ ਪਾਰਟੀ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਦੀ ਅਗਵਾਈ ਵਿਚ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ। ਵਫਦ ਨੇ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ। ਰਾਜਪਾਲ ਨੂੰ ਮਿਲਣ ਤੋਂ ਬਾਅਦ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿਚ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਹੈ। ਅਸੀਂ ਚਰਨਜੀਤ ਚੰਨੀ ਦੇ ਨਾਲ ਨਾਲ ਉਸ ਦੇ ਰਿਸ਼ਤੇਦਾਰ ਉੱਪਰ ਵੀ FIR ਦਰਜ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਰਾਜਪਾਲ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ।