ਚੰਡੀਗੜ੍ਹ, 24 ਜਨਵਰੀ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਉੱਪਰ ਲਗਾਏ ਦੋਸ਼ਾਂ ‘ਤੇ ਪਲਟਵਾਰ ਕਰਦਿਆ ‘ਆਪ’ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਕੋਈ ਸਟੈਂਡ ਨਹੀਂ ਹੈ, ਉਹ ਸਿਰਫ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਸਿੱਧੂ ਨੇ ਸਾਡੇ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਉਹ ਸਿਰਫ ਮਾਈਨਿੰਗ ਮਾਫੀਆ ਤੋਂ ਧਿਆਨ ਭਟਕਾਉਣਾ ਚਾਹੁੰਦੇ ਹਨ।