ਚੰਡੀਗੜ੍ਹ, 25 ਜਨਵਰੀ – ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ ਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਨੋਟੀਫਿਕੇਸ਼ਨ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਚੋਣ ਲੜਨ ਦੇ ਇਛੁੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਆਨਲਾਈਨ ਦਾਖਿਲ ਕਰਵਾ ਸਕਦੇ ਹਨ।ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਆਖਰੀ ਤਾਰੀਖ 1 ਫਰਵਰੀ, ਨਾਮਜ਼ਦਗੀ ਪੇਪਰ ਛਾਣਬੀਣ ਕਰਨ ਦੀ ਤਾਰੀਖ 2 ਫਰਵਰੀ ਅਤੇ 4 ਫਰਵਰੀ ਤੱਕ ਨਾਮਜ਼ਦਗੀ ਪੇਪਰ ਵਾਪਿਸ ਲਏ ਜਾ ਸਕਦੇ ਹਨ।