ਨਵੀਂ ਦਿੱਲੀ, 25 ਜਨਵਰੀ – ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣਾ ਅਸਤੀਫਾ ਉਨ੍ਹਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਹੈ। ਸੂਤਰਾਂ ਅਨੁਸਾਰ ਉਹ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ ਤੇ ਭਾਜਪਾ ਉਨ੍ਹਾਂ ਨੂੰ ਯੂ.ਪੀ ਦੇ ਸਾਬਕਾ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਖਿਲਾਫ ਚੋਣ ਮੈਦਾਨ ‘ਚ ਉਤਾਰ ਸਕਦੀ ਹੈ।