ਮੋਹਾਲੀ, 25 ਜਨਵਰੀ – ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੇ ਮੋਹਾਲੀ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ।ਪਹਿਲਾਂ ਮਿਸਾਲੀ ਸਜ਼ਾ ਮਿਲੀ ਹੁੰਦੀ ਤਾਂ ਅਜਿਹਾ ਨਹੀਂ ਹੋਣਾ ਸੀ। ਇਸ ਲਈ ਪੰਜਾਬ ਨੂੰ ਮਜਬੂਤ ਸਰਕਾਰ ਦੀ ਜ਼ਰੂਰਤ ਹੈ।ਇਸ ਘਟਨਾ ਦਾ ਮਾਸਟਰਮਾਇੰਡ ਕੋਈ ਹੋਰ ਹੈ।ਨਾਜਾਇਜ ਮਾਈਨਿੰਗ ‘ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਲਾਕੇ ‘ਚ ਨਾਜਾਇਜ ਮਾਈਨਿੰਗ ਹੋ ਰਹੀ ਹੈ।ਨਵਜੋਤ ਸਿੱਧੂ ਨੂੰ ਨਸੀਹਤ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇੱਜਤ ਕਰਵਾਉਣੀ ਹੈ ਤਾਂ ਇਜੱਤ ਕਰਨੀ ਸਿੱਖੋ।