ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੇ ਗਣਤੰਤਰ ਦਿਵਸ ‘ਤੇ ਜਲੰਧਰ ‘ਚ ਲਹਿਰਾਇਆ ਤਿਰੰਗਾ

ਜਲੰਧਰ, 26 ਜਨਵਰੀ – ਸਾਰਾ ਦੇਸ਼ ਅੱਜ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਅੱਜ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ।ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ 73ਵੇਂ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੇਸ਼ ਲਈ ਪੰਜਾਬੀਆਂ ਦੀਆਂ ਬਹੁਤ ਕੁਰਬਾਨੀਆਂ ਹਨ ਅਤੇ ਸੂਬੇ ਦੇ ਸਾਰੇ ਵਾਸੀਆਂ ਨੂੰ ਇਨ੍ਹਾਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ।

Leave a Reply

Your email address will not be published. Required fields are marked *