ਫਗਵਾੜਾ, 26 ਜਨਵਰੀ (ਰਮਨਦੀਪ) – ਦੇਸ਼ ਭਰ ਵਿੱਚ 73ਵਾਂ ਗਣਤੰਤਰ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ।ਫਗਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਗਰਾਊਂਡ ਵਿਖੇ ਪ੍ਰਸ਼ਾਸ਼ਨ ਵੱਲੋਂ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਡੀ.ਐੱਮ ਫਗਵਾੜਾ ਕੁਲਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾ ਜਿੱਥੇ ਕਿ ਮਾਰਚ ਪਾਸਟ ਤੋਂ ਸਲਾਮੀ ਲਈ ਉਥੇ ਹੀ ਸ਼ਾਂਤੀ ਦਾ ਪ੍ਰਤੀਕ ਚਿੱਟੇ ਕਬੂਤਰ ਅਤੇ ਗੁੱਬਾਰੇ ਵੀ ਵੀ ਖੁੱਲੇ ਆਸਮਾਨ ਵਿੱਚ ਛੱਡੇ ਗਏ।ਸਮਾਰੋਹ ਦੌਰਾਨ ਪ੍ਰਸ਼ਾਸ਼ਨ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆ, ਦੇਸ਼ ਦੀ ਉੱਨਤੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਐੱਸ.ਡੀ.ਐੱਮ ਫਗਵਾੜਾ ਕੁਲਪ੍ਰੀਤ ਸਿੰਘ ਨੇ ਦੇਸ਼ ਵਾਸੀਆਂ ਨੂੰ 73ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਉਸ ਦਿਨ ਤੋਂ ਬਾਅਦ ਹੀ ਪੂਰੇ ਦੇਸ਼ ਭਰ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਦਾ ਹੈ।