ਸਾਹਨੇਵਾਲ, 26 ਜਨਵਰੀ – ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਸਰੀ ਲਿਸਟ ‘ਚ ਸਾਹਨੇਵਾਲ ਹਲਕੇ ਤੋਂ ਪ੍ਰਮੁੱਖ ਦਾਅਵੇਦਾਰ ਸਤਵਿੰਦਰ ਬਿੱਟੀ ਦੀ ਟਿਕਟ ਕੱਟ ਕੇ ਵਿਕਰਮ ਬਾਜਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਨੂੰ ਲੈ ਕੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਸਤਵਿੰਦਰ ਬਿੱਟੀ ਨੇ ਕਿਹਾ ਕਿ ਕਾਂਗਰਸ ‘ਚ ਹੀ ਮਹਿਲਾਵਾਂ ਦੀ ਕਦਰ ਨਹੀਂ ਹੈ।ਇਸ ਦੇ ਨਾਲ ਹੀ ਸਤਵਿੰਦਰ ਬਿੱਟੀ ਨੇ ਕਿਹਾ ਕਿ ਵੱਡੇ ਬਜ਼ੁਰਗਾਂ ਦੀ ਸਲਾਹ ਨਾਲ ਉਨ੍ਹਾਂ ਵੱਲੋਂ ਅਗਲਾ ਕਦਮ ਉਠਾਇਆ ਜਾਵੇਗਾ।ਦੱਸ ਦਈਏ ਕਿ ਪਿਛਲੀ ਵਾਰ 2017 ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪੱਖੀ ਲਹਿਰ ਸਮੇਂ ਵੀ ਸਤਵਿੰਦਰ ਬਿੱਟੀ ਸਾਹਨੇਵਾਲ ਹਲਕੇ ਤੋਂ ਅਕਾਲੀ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੂੰ ਚੋਣ ਹਾਰ ਗਏ ਸਨ।