ਚੰਡੀਗੜ੍ਹ, 26 ਜਨਵਰੀ – ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਹੀ ਚੋਣ ਲੜਨਗੇ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ। ਲੰਬੀ ਵਿਖੇ ਅੱਜ ਉਨ੍ਹਾਂ ਦੇ ਦਫਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਪਹਿਲਾ ਕਿਆਸ ਲਗਾਏ ਜਾ ਰਹੇ ਸਨ ਕਿ ਲੰਮੀ ਉਮਰ ਦੇ ਚੱਲਦਿਆ ਪ੍ਰਕਾਸ਼ ਸਿੰਘ ਬਾਦਲ ਸ਼ਾਇਦ ਚੋਣ ਨਾ ਲੜਨ। ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਪਰ ਪ੍ਰਕਾਸ਼ ਸਿੰਘ ਬਾਦਲ ਬਾਰੇ ਸਥਿਤੀ ਸਪੱਸ਼ਟ ਨਹੀਂ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਫ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜਨਗੇ।