ਸੁਨਾਮ, 26 ਜਨਵਰੀ – ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਸਰੀ ਲਿਸਟ ‘ਚ ਸੁਨਾਮ ਹਲਕੇ ਤੋਂ ਪ੍ਰਮੁੱਖ ਦਾਅਵੇਦਾਰ ਦਮਨ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਸਿੰਘ ਧੀਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਟਿਕਟ ਕੱਟੇ ਜਾਣ ਤੋਂ ਬਾਅਦ ਦਮਨ ਬਾਜਵਾ ਨੇ ਕਿਹਾ ਕਿ ਮੈਨੂੰ ਪਹਿਲੀ ਲਿਸਟ ਤੋਂ ਹੀ ਪਤਾ ਲੱਗ ਗਿਆ ਸੀ ਕਿ ਮੇਰੀ ਟਿਕਟ ਕੱਟੀ ਜਾਣੀ ਹੈ। ਮੈਂ ਆਪਣਾ ਹਲਕਾ ਛੱਡ ਕੇ ਕਿਤੇ ਨਹੀਂ ਜਾਵਾਂਗੀ। ਇਸ ਦੇ ਨਾਲ ਹੀ ਦਮਨ ਬਾਜਵਾ ਨੇ ਆਜ਼ਾਦ ਤੌਰ ‘ਤੇ ਚੋਣ ਮੈਦਾਨ ‘ਚ ਉਤਰਨ ਦੀ ਗੱਲ ਕਹੀ।