ਸ਼ੁਤਰਾਣਾ, 26 ਜਨਵਰੀ – ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਟਿਕਟ ਕੱਟੇ ਜਾਣ ਤੋਂ ਬਾਅਦ ਟਿਕਟ ਦੇ ਦਾਅਵੇਦਾਰ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਕਿਹਾ ਕਿ ਕਾਂਗਰਸ ਵੱਲੋਂ ਪੈਸੇ ਲੈ ਕੇ ਟਿਕਟਾਂ ਵੰਡੀਆਂ ਜਾ ਰਹੀਆਂ ਹਨ ਤੇ ਕਾਂਗਰਸ ਨੂੰ ਇਸ ਦਾ ਨੁਕਸਾਨ ਉਠਾਉਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਹੁੰਦੇ ਤਾਂ ਦਿੱਲੀ ਵੱਲ ਨਾ ਦੇਖਣਾ ਪੈਂਦਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਬਾਰੇ ਫੈਸਲਾ ਲੈਣਗੇ।