ਨਵੀਂ ਦਿੱਲੀ, 27 ਜਨਵਰੀ – ਸੁਪਰੀਮ ਕੋਰਟ ਵੱਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਗਾ ਦਿੱਤੀ ਗਈ ਹੈ।ਹੁਣ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੇਪਰ ਦਾਖਲ ਕਰਵਾ ਸਕਦੇ ਹਨ। ਸੁਪਰੀਮ ਕੋਰਟ ‘ਚ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।ਦੱਸ ਦਈਏ ਕਿ ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਆਪਣਾ ਉਮੀਦਵਾਰ ਐਲਾਨਿਆ ਹੈ।