ਮੋਹਾਲੀ, 27 ਜਨਵਰੀ – ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਨੀ ਲਾਂਡਰਿੰਗ ਮਾਮਲੇ ਵਿਚ ਈ ਡੀ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ ਜਦਕਿ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਖਹਿਰਾ ਨੇ ਮੋਹਾਲੀ ਦੀ ਸਪੈਸ਼ਲ ਕੋਰਟ ਕੋਲ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਇਜਾਜ਼ਤ ਮੰਗੀ ਸੀ।