ਊਨਾ, 27 ਜਨਵਰੀ_ – ਟੋਕੀਓ ਵਿਖੇ 1964 ਵਿਚ ਹੋਈਆਂ ਉਲੰਪਿਕ ਖੇਡਾਂ ਵਿਚ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਚਰਨਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰ ਕਿਹਾ ਕਿ ਦੇਵ ਭੂੰਮੀ ਹਿਮਾਚਲ ਪ੍ਰਦੇਸ਼ ਦੇ ਊਨਾ ‘ਚ ਜਨਮ ਲੈਣ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਅਤੇ ਕਪਤਾਨ ਚਰਨਜੀਤ ਸਿੰਘ ਦੇ ਦੇਹਾਂਤ ਦੀ ਖਬਰ ਦੁੱਖਦਾਈ ਹੈ।ਚਰਨਜੀਤ ਸਿੰਘ ਨੂੰ ਉਨ੍ਹਾਂ ਦੀ ਅਸਾਧਾਰਣ ਪ੍ਰਤਿਭਾ ਅਤੇ ਖੇਡਾਂ ਵਿਚ ਯੋਗਦਾਨ ਲਈ ਅਰਜੁਨ ਐਵਾਰਡ ਅਤੇ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।