ਚੰਡੀਗੜ੍ਹ, 27 ਜਨਵਰੀ – ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜਮਾਨਤ ਮਿਲ ਗਈ ਹੈ।ਮਨੀ ਲਾਂਡਰਿੰਗ ਮਾਮਲੇ ਵਿਚ ਈ ਡੀ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਸੀ ਤੇ ਉਹ ਪਟਿਆਲਾ ਜੇਲ੍ਹ ਵਿਚ ਬੰਦ ਸਨ ਜਦਕਿ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨਿਆ ਗਿਆ ਹੈ।