ਚੰਡੀਗੜ੍ਹ, 27 ਜਨਵਰੀ – ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ‘ਚ ਢਿੱਲ ਦਿੱਤੀ ਹੈ। ਇਸ ਨੂੰ ਲੈ ਕੇ ਯੂ.ਟੀ ਪ੍ਰਸ਼ਾਸਨ ਦੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਇੱਕ ਫਰਵਰੀ ਤੋਂ 10ਵੀਂ ਤੋਂ 12ਵੀਂ ਤੱਕ ਦੇ ਸਕੂਲ ਖੋਲ੍ਹੇ ਜਾਣਗੇ। ਇਸੇ ਤਰਾਂ ਕਾਲਜ, ਯੂਨੀਵਰਸਿਟੀਆਂ ਖੋਲ੍ਹਣ, ਜਿੰਮ, ਬਾਰ, ਰੈਸਟੋਰੈਂਟ ਅਤੇ ਸਿਨੇਮਾ ਹਾਲ 50% ਸਮਰੱਥਾ ਨਾਲ ਖੋਲ੍ਹਣ, 50% ਸਮਰੱਥਾ ਨਾਲ ਸਰਕਾਰੀ ਦਫਤਰ ਚੱਲਣ ਅਤੇ ਸੁਖਨਾ ਝੀਲ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।