ਖਰੜ, 29 ਜਨਵਰੀ – ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਕੰਗ ਦੇ ਬੇਟੇ ਯਾਦਵਿੰਦਰ ਕੰਗ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜ਼ੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜਗਮੋਹਨ ਕੰਗ ਖਰੜ ਹਲਕੇ ਤੋਂ ਟਿਕਟ ਕੱਟੇ ਜਾਣ ਦੇ ਚੱਲਦਿਆ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਕਾਂਗਰਸ ਉੱਪਟ ਟਿਕਟਾਂ ਵੇਚਣ ਦੇ ਦੋਸ਼ ਲਗਾਉਂਦਿਆ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੇਰੇ ਖਿਲਾਫ ਸਾਜ਼ਿਸ਼ ਰਚੀ ਹੈ।