ਜਲੰਧਰ, 29 ਜਨਵਰੀ – ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਦਿੱਲੀ ਮਾਡਲ ਲਿਆਂਦਾ ਜਾਵੇਗਾ।ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ‘ਤੇ ਸਫਾਈ ਅਭਿਆਨ ਚਲਾਇਆ ਜਾਵੇਗਾ ਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਿਆ ਜਾਵੇਗਾ। ਸ਼ਹਿਰਾਂ ਨੂੰ ਨਵੀਂ ਗਾਰੰਟੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸ਼ਹਿਰਾਂ ਨੂੰ ਸਾਫ ਸੁਥਰਾ ਬਣਾਇਆ ਜਾਵੇਗਾ ਤੇ ਸ਼ਹਿਰਾਂ ‘ਚ 24 ਘੰਟੇ ਬਿਜਲੀ-ਪਾਣੀ ਦੀ ਸੁਵਿਧਾ ਉਪਲਬਧ ਕਰਵਾਈ ਜਾਵੇਗੀ।ਦਿੱਲੀ ਵਾਂਗ ਪੰਜਾਬ ‘ਚ ਵੀ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ।