ਫਗਵਾੜਾ, 29 ਜਨਵਰੀ (ਰਮਨਦੀਪ) – ਵਿਧਾਨ ਸਭਾ ਹਲਕਾ ਫਗਵਾੜਾ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਆਪਣੇ ਨਾਮਜ਼ਦਗੀ ਪੇਪਰ ਐੱਸ.ਡੀ.ਐੱਮ ਫਗਵਾੜਾ ਕੁਲਪ੍ਰੀਤ ਸਿੰਘ ਕੋਲ ਦਾਖਲ ਕਰਵਾਏ ਗਏ। ਉਨ੍ਹਾਂ ਨਾਲ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਨ ਸਿੰਘ ਕੁਲਾਰ, ਮਾਸਟਰ ਹਰਭਜਨ ਸਿੰਘ ਬਲਾਲੋਂ, ਰਣਜੀਤ ਸਿੰਘ ਖੁਰਾਣਾ, ਬਲਜਿੰਦਰ ਸਿੰਘ ਠੇਕੇਦਾਰ, ਗਜਵੀਰ ਸਿੰਘ ਵਾਲੀਆ, ਕਾਲਾ ਪ੍ਰਭਾਕਰ ਤੋਂ ਇਲਾਵਾ ਹੋਰ ਨੇਤਾ ਅਤੇ ਵਰਕਰ ਵੀ ਮਜੋੂਦ ਸਨ। ਨਾਮਜ਼ਦਗੀ ਪੇਪਰ ਦਾਖਿਲ ਕਰਵਾਉਣ ਤੋਂ ਪਹਿਲਾਂ ਜਸਵੀਰ ਸਿੰਘ ਗੜ੍ਹੀ ਆਪਣੇ ਸਮਰੱਥਕਾ ਨਾਲ ਸ਼ੌ੍ਰਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿ ਉਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਅੱਗੇ ਮੱਥਾ ਟੇਕਿਆ। ਇਸ ਦੌਰਾਨ ਜਸਵੀਰ ਸਿੰਘ ਗੜੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ, ਜਦ ਕਿ ਮੰਦਰ ਕਮੇਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਉਪਰੰਤ ਜਸਵੀਰ ਸਿੰਘ ਗੜ੍ਹੀ ਮੋਨੀ ਬਾਬਾ ਮੰਦਰ, ਗੁਰਦੁਆਰਾ ਸੁਖਚੈਨਆਣਾ ਸਾਹਿਬ, ਬਾਬਾ ਵਿਸ਼ਵਕਰਮਾ ਮੰਦਰ ਵਿਖੇ ਵੀ ਨਤਮਸਤਕ ਹੋਏ । ਇਸ ਤੋਂ ਇਲਾਵਾ ਜਸਵੀਰ ਸਿੰਘ ਗੜ੍ਹੀ ਨੇ ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਪਹੁੰਚ ਕੇ ਬਾਬਾ ਸਾਹਿਬ ਜੀ ਦੇ ਬੁੱਤ ਤੇ ਫੁੱਲ ਮਲਾਵਾ ਵੀ ਭੇਂਟ ਕੀਤੀਆ। ਇਸ ਮੋਕੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨਾਂ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖਿਲ ਕਰਵਾਏ ਗਏ ਹਨ। ਉਨਾ ਕਿਹਾ ਕਿ ਅਸੀ ਪੰਜਾਬ ਦੇ ਲੋਕਾਂ ਲਈ ਅਤੇ ਭਲੇ ਲਈ ਜੋ ਜੰਗ ਛੇੜੀ ਹੈ ਤੇ ਇਸ ਜੰਗ ਦਾ ਨਿਸ਼ਾਨਾ ਕਾਂਗਰਸ ਪਾਰਟੀ ਅਤੇ ਭਾਜਪਾ ਹੈ। ਕਿਉਂ ਇਨ੍ਹਾ ਰਵਾਇਤੀ ਪਾਰਟੀਆਂ ਨੇ ਪੰਜਾਬ ਵਾਸੀਆਂ ਨੂੰ ਝੂਠੇ ਵਾਅਦਿਆ ਨਾਲ ਰਾਜ ਸੱਤਾ ਦੇ ਸੁੱਖਾ ਤੋਂ ਰਹਿਤ ਰੱਖਿਆ। ਉਨਾਂ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ।