ਚੰਡੀਗੜ੍ਹ, 1 ਫਰਵਰੀ – ਦੇਸ਼ ਭਰ ਦੇ ਨਾਲ ਨਾਲ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 8 ਫਰਵਰੀ ਤੱਕ ਬੰਦ ਰਹਿਣਗੇ ਜਦਕਿ ਨਾਈਟ ਕਰਫਿਊ ਵੀ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।