ਚੰਡੀਗੜ੍ਹ, 2 ਫਰਵਰੀ – ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਵਿਧਾਇਕਾਂ ਲਈ ਮੁੱਖ ਮੰਤਰੀ ਦੇ ਅਹੁਦੇ ਵਾਸਤੇ ਪਹਿਲੀ ਪਸੰਦ ਮੈਂ ਸੀ ਤੇ 42 ਵਿਧਾਇਕਾਂ ਨੇ ਮੁੱਖ ਮੰਤਰੀ ਲਈ ਮੇਰੇ ਹੱਕ ਵਿਚ ਵੋਟਿੰਗ ਕੀਤੀ ਸੀ। ਸੁਖਜਿੰਦਰ ਰੰਧਾਵਾ ਨੂੰ 16, ਪਰਨੀਤ ਕੌਰ ਨੂੰ 12, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ 6, ਚਰਨਜੀਤ ਸਿੰਘ ਚੰਨੀ ਨੂੰ 2 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ।