ਨਵੀਂ ਦਿੱਲੀ, 3 ਫਰਵਰੀ – ਕਥਿਤ ਬਲਾਤਕਾਰ ਦੇ ਮਾਮਲੇ ‘ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕਥਿਤ ਬਲਾਤਕਾਰ ਦੇ ਮਾਮਲੇ ‘ਚ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਉੱਪਰ ਇੱਕ ਹਫਤੇ ਲਈ ਰੋਕ ਲਗਾਉਂਦੇ ਹੋਏ ਪੰਜਾਬ ਪੁਲਿਸ ਨੂੰ ਇੱਕ ਹਫਤਾ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।