ਨਵੀਂ ਦਿੱਲੀ, 3 ਫਰਵਰੀ – ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਕਹਿਣਾ ਹੈ ਕਿ ਦੇਸ਼ ਦੇ 34 ਰਾਜਾਂ ਵਿਚ ਕੋਵਿਡ-19 ਦੇ ਮਾਮਲਿਆਂ ਅਤੇ ਸਕਰਾਤਮਕਤਾ ਦਰ ‘ਚ ਕਮੀ ਦਰਜ ਕੀਤੀ ਗਈ ਹੈ।ਕੇਰਲ ਤੇ ਮਿਜ਼ੋਰਮ ‘ਚ ਕੋਵਿਡ-19 ਦੇ ਮਾਮਲਿਆਂ ਅਤੇ ਸਕਰਾਤਮਕਤਾ ਦਰ ‘ਚ ਵਾਧਾ ਦੇਖਿਆ ਜਾ ਰਿਹਾ ਹੈ। 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਦਾ 100% ਟੀਚਾ ਹਾਸਿਲ ਕਰ ਲਿਆ ਹੈ ਜਦਕਿ 4 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਥਿਤੀ 96-99% ਦੇ ਵਿਚਕਾਰ ਹੈ।