ਜਲੰਧਰ, 4 ਫਰਵਰੀ – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਈ.ਡੀ ਨੇ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਵਿਖੇ ਈ.ਡੀ ਵੱਲੋਂ 8 ਘੰਟੇ ਪੁਛਗਿੱਛ ਤੋਂ ਬਾਅਦ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਈ.ਡੀ ਵੱਲੋਂ ਹਨੀ ਦੇ ਠਿਕਾਣਿਆਂ ਉੱਪਰ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਕੀਤੇ ਗਏ ਸਨ।