ਫਗਵਾੜਾ, 4 ਫਰਵਰੀ (ਰਮਨਦੀਪ) ਪੰਜਾਬ ਅੰਦਰ 20 ਫਰਵਰੀ ਨੂੰ ਹੋਣ ਜਾ ਰਹੀਆ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਜਿੱਥੇ ਚੋਣ ਕਮਿਸ਼ਨ ਵੱਲੋਂ ਪੰਜਾਬ ਅੰਦਰ ਚੋਣ ਜਾਬਤਾ ਲਾਗੂ ਕੀਤਾ ਗਿਆ ਹੈ ਉਥੇ ਹੀ ਚੋਣ ਕਮਿਸ਼ਨ ਨੇ ਪੰਜਾਬ ਅੰਦਰ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆ ਹਨ। ਇਸੇ ਹੀ ਕੜੀ ਦੇ ਤਹਿਤ ਫਗਵਾੜਾ ਸੀ.ਆਈ.ਏ ਸਟਾਫ ਦੀ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਸੀ.ਆਈ.ਏ ਇੰਚਾਰਜ ਸਬ ਇੰਸਪੈਕਟਰ ਸਿਕੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਮਾਨਾਂਵਾਲੀ ਗੇਟ ‘ਤੇ ਇੱਕ ਸੂਚਨਾ ਆਧਾਰ ‘ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਬੈਠੇ ਦੋ ਗਿਰੋਹਾਂ ਦੇ 10 ਦੇ ਕਰੀਬ ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਜਾਨਲੇਵਾ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ।ਸਬ ਇੰਸਪੈਕਟਰ ਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾਨਾਂਵਾਲੀ ਗੇਟ ਵਿਖੇ ਮਜੌੁਦ ਸਨ ਤਾਂ ਉਨਾਂ ਨੂੂੰ ਸੂਚਨਾਂ ਮਿਲੀ ਕਿ ਡੇਵਿਡ ਅਤੇ ਗੋਰਵ ਬਸਰਾ ਦੀ ਗਿਰੋਹ ਦੇ ਕਈ ਮੈਂਬਰ ਤੇਜਧਾਰ ਹਥਿਆਰਾ ਸਮੇਤ ਡੇਵਿਡ ਦੇ ਚੁਬਾਰੇ ‘ਤੇ ਬੈਠ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਉਨਾਂ ਕਿਹਾ ਕਿ ਜਦੋਂ ਪੁਲਿਸ ਨੇ ਮੌਕੇ ‘ਤੇ ਰੇਡ ਕੀਤੀ ਤਾਂ ਪੁਲਿਸ ਨੇ ਦੋਵਾਂ ਗਿਰੋਹਾਂ ਦੇ 10 ਮੈਂਬਰਾਂ ਨੂੰ ਵੱਡੀ ਮਾਤਰਾ ਵਿੱਚ ਤੇਜਧਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ ਜਦ ਕਿ 6 ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ।ਪੁਲਿਸ ਵੱਲੋਂ ਫਰਾਰ ਹੋਏ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।