ਚੰਡੀਗੜ੍ਹ, 7 ਫਰਵਰੀ – ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ ਜੋ ਕਿ ਅੱਜ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆਵੇਗਾ। ਇਸ ਦੀ ਜਾਣਕਾਰੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆ ਦਿੱਤੀ।ਇਸ ਨੂੰ ਲੈ ਕੇ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ਵਿਚ ਗੁਰਮੀਤ ਰਾਮ ਰਹੀਮ ਨੂੰ ਫਰਲੋ ਮਿਲਣਾ ਮਹੱਤਵਪੂਰਨ ਹੈ। ਹੁਣ ਆਉਣ ਵਾਲੇ ਦਿਨਾਂ ਵਿਚ ਕਈ ਰਾਜਨੀਤਿਕ ਪਾਰਟੀਆਂ ਦੇ ਆਗੂ ਡੇਰਾ ਸਿਰਸਾ ਪਹੁੰਚ ਸਕਦੇ ਹਨ।