ਪਾਂਸ਼ਟਾ, 7 ਫਰਵਰੀ (ਰਜਿੰਦਰ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਨਿਰਦੇਸ਼ ਦਿਤੇ ਗਏ ਸਨ। ਕੋਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ ਪੰਜਾਬ ਵਿਚ ਅੱਜ 6ਵੀਂ ਤੋਂ 12ਵੀਂ ਖਲਾਸ ਤੱਕ ਦੇ ਸਕੂਲ ਖੁੱਲ੍ਹ ਗਏ ਹਨ।ਸਰਕਾਰੀ ਮਿਡਲ ਸਮਾਰਟ ਸਕੂਲ ਨਰੂੜ ਖੁੱਲ੍ਹਣ ਦੇ ਪਹਿਲੇ ਦਿਨ ਸਕੂਲ ਖੁੱਲ੍ਹਣ ਨੂੰ ਲੈ ਕੇ ਬੱਚੇ ਕਾਫੀ ਖੁਸ਼ ਨਜ਼ਰ ਆ ਰਹੇ ਸਨ, ਜੋ ਕਿ ਬੜੇ ਚਾਅ ਨਾਲ ਸਕੂਲ ਪੜਨ ਲਈ ਜਾ ਰਹੇ ਸਨ।ਸਕੂਲ ਦੇ ਪ੍ਰਿੰਸੀਪਲ ਹਰਜਿੰਦਰਜੀਤ ਸਿੰਘ ਨੇ ਕਿਹਾ ਕਿ ਇੱਕ ਮਹੀਨਾ 2 ਦਿਨ ਬਾਅਦ ਸਕੂਲ ਖੁੱਲ੍ਹੇ ਹਨ।ਸਕੂਲ ਖੁੱਲ੍ਹਣ ਨੂੰ ਲੈ ਕੇ ਬੱਚੇ ਬਹੁਤ ਖੁਸ਼ ਹਨ। ਬੇਸ਼ੱਕ ਬੱਚਿਆ ਨੂੰ online study ਕਰਵਾਈ ਜਾ ਰਹੀ ਸੀ ਪਰੰਤੂ online study ਕਰਨ ‘ਚ ਬੱਚਿਆ ਨੂੰ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਸਨ ਕਿਉਕਿ ਕਈ ਬੱਚਿਆ ਕੋਲ ਫੋਨ ਨਹੀਂ ਸਨ ਜਦਕਿ ਕਈ ਬੱਚਿਆ ਦਾ ਨੈਟ ਪੈਕ ਖਤਮ ਹੋ ਜਾਂਦਾ ਸੀ ਤੇ ਉਹ ਕਲਾਸਾਂ ਚੰਗੀ ਤਰਾਂ ਨਹੀਂ ਲਗਾ ਪਾਉਂਦੇ ਸਨ।ਉਨ੍ਹਾਂ ਕਿਹਾ ਕਿ ਪ੍ਰੀ-ਬੋਰਡ ਦੀਆਂ ਕਲਾਸਾਂ 14 ਫਰਵਰੀ ਨੂੰ ਸ਼ੁਰੂ ਹੋ ਰਹੀਆਂ ਹਨ ਜਿਨ੍ਹਾਂ ਲਈ ਬੱਚਿਆਂ ਨੂੰ ਇੱਕ ਹਫਤੇ ਦਾ ਸਮਾਂ ਮਿਲ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਨੂੰ ਲੈ ਕੇ ਸਰਕਾਰ ਦੇ ਨਿਰਦੇਸ਼ਾਂ ਦੀ ਵੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਜਿਵੇਂ ਕਿ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣਾ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ।